ਆਪ ਦੇ ਹਰਪ੍ਰੀਤ ਸਿੰਘ ਹੈਪੀ ਬਣੇ ਵਾਰਡ ਨੰ 20 ਦੇ ਕੌਂਸਲਰ
ਕਪੂਰਥਲਾ, 29-5-2026 (ਗੁਰਿੰਦਰ) – ਨਗਰ ਨਿਗਮ ਕਪੂਰਥਲਾ ਦੀਆਂ ਹੋਈਆਂ ਚੋਣਾਂ ਵਿਚ ਵਾਰਡ ਨੰਬਰ 20 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ ਹੈਪੀ ਚੋਣ ਜਿੱਤ ਗਏ। 110 ਵੋਟਾਂ ਨਾਲ ਜਿੱਤ ਕੇ ਹਰਪ੍ਰੀਤ ਸਿੰਘ ਸਪੁੱਤਰ ਸਵ. ਸ. ਜਸਵੰਤ ਸਿੰਘ ਇਲਾਕੇ ਦੇ ਨਵੇਂ ਕੌਂਸਲਰ ਚੁਣੇ ਗਏ। ਇਲਾਕੇ ਵਿਚ ਇਹਨਾਂ ਵੱਲੋਂ ਕੀਤੇ ਗਏ ਕੰਮਾਂ ਅਤੇ ਲੋਕਾਂ ਨਾਲ ਮੇਲ ਜੇਲ ਹੋਣ ਕਰਕੇ ਸਮੂਹ ਇਲਾਕਾ ਨਿਵਾਸੀਆਂ ਨੇ ਹਰਪ੍ਰੀਤ ਸਿੰਘ ਨੂੰ ਵੋਟਾਂ ਪਾਈਆਂ। ਕਪੂਰਥਲਾ ਵਿਚ ਜਿੱਥੇ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ ਉਥੇ ਵਾਰਡ ਨੰ 20 ਤੋਂ ਆਪ ਦੇ ਹਰਪ੍ਰੀਤ ਸਿੰਘ ਹੈਪੀ ਨੇ ਆਪਣੇ ਵਿਰੋਧੀ ਨੂੰ 110 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ। ਪਹਿਲੀ ਵਾਰ ਚੋਣਾਂ ਲੜ ਰਹੇ ਹਰਪ੍ਰੀਤ ਸਿੰਘ ਨੇ ਆਪਣੀ ਜਿੱਤ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕਰਦੇ ਹੋਏ ਕਿਹਾ ਕਿ ਉਹ ਹਰ ਸਮੇਂ ਲੋਕਾਂ ਦੀ ਸੇਵਾ ਲਈ ਪਹਿਲਾਂ ਵੀ ਤਿਆਰ ਰਹਿੰਦੇ ਸੀ ਅਤੇ ਹੁਣ ਵੀ ਉਹ ਹਮੇਸ਼ਾ ਤਿਆਰ ਰਹਿਣਗੇ।
ਪਹਿਚਾਣ , ਮਾਈ ਸਿਟੀ ਇਨਫੋ ਨਾਲ ਗੱਲ ਕਰਦੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਬਹੁਤ ਸਮੇਂ ਤੋਂ ਲੋਕਾਂ ਦੀ ਸਮੱਸਿਆਵਾਂ ਹੱਲ ਕਰਵਾਉਣ ਲਈ ਖੜੇ ਰਹੇ ਹਨ ਅਤੇ ਇਲਾਕੇ ਦੇ ਲੋਕਾਂ ਨਾਲ ਉਹਨਾਂ ਦੀ ਬਹੁਤ ਸਾਂਝ ਹੈ। ਇਹ ਇਲਾਕਾ ਨਿਵਾਸੀਆਂ ਦਾ ਪਿਆਰ ਅਤੇ ਭਰੋਸਾ ਹੀ ਹੈ ਜਿਸ ਕਰਕੇ ਉਹਨਾਂ ਵੱਡੀ ਜਿੱਤ ਹਾਸਲ ਕੀਤੀ ਹੈ। ਉਹ ਸਾਰੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦੇ ਹਨ ਅਤੇ ਭਰੋਸਾ ਦਿੰਦੇ ਹਨ ਕਿ ਉਹ ਸਮਾਜ ਦੇ ਸਾਰੇ ਪਰਿਵਾਰਾਂ ਨਾਲ ਮਿਲ ਕੇ ਇਲਾਕੇ ਦੇ ਵਿਕਾਸ ਦੇ ਕੰਮ ਕਰਵਾਉਣਗੇ।
ਪਹਿਚਾਣ ਦੀ ਟੀਮ ਵੱਲੋਂ ਹਰਪ੍ਰੀਤ ਸਿੰਘ ਹੈਪੀ ਨੂੰ ਉਹਨਾਂ ਦੀ ਜਿੱਤ ਦੀਆਂ ਵਧਾਈਆਂ ਦਿੰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਉਹ ਇਲਾਕਾ ਨਿਵਾਸੀਆਂ ਦੀ ਉਮੀਦਾਂ ਤੇ ਖਰਾ ਉਤਰਨਗੇ।
